Skip to content
Social networks

ਲਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਿਲ ਕਰਨ ਤੇ ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦੀ ਰਾਹੁਲ ਗਾਂਧੀ ਨੇ ਕੀਤੀ ਮੰਗ

ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦੀ...

MSB MSB ✓
2 minutes read 0 comments

ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕੀਤੀ ਅਤੇ ਸੰਵਿਧਾਨ ਦੀ ਛੇਵੀ ਅਨਸੂਚੀ ਵਿੱਚ ਲਦਾਖ ਨੂੰ ਸ਼ਾਮਿਲ ਕਰਨ ਦੀ ਬੇਨਤੀ ਵੀ ਕੀਤੀ। ਰਾਹੁਲ ਗਾਂਧੀ ਵੱਲੋਂ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪਹਿਲਾਂ ਦੇ ਬਿਆਨਾਂ ਵਿੱਚ ਜੰਮੂ ਕਸ਼ਮੀਰ ਨੇ ਰਾਜ ਦਾ ਦਰਜਾ ਦੇਣ ਦੀ ਗੱਲ ਕੀਤੀ ਸੀ ਇਸ ਲਈ ਲੋਕ ਸਭਾ ਦੇ ਆਉਣ ਵਾਲੇ ਮੌਨਸੂਨ ਸੈਸ਼ਨ ਵਿੱਚ ਇਸ ਸਬੰਧੀ ਬਿੱਲ ਲਿਆਉਣਾ ਚਾਹੀਦਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਧਾਰਾ 370 ਅਤੇ 351 ਨੂੰ ਹਟਾਉਣ ਮਗਰੋਂ ਜੰਮੂ ਕਸ਼ਮੀਰ ਅਤੇ ਲਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ ਉਸ ਸਮੇਂ ਕੇਂਦਰ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਥਿਤੀ ਠੀਕ ਹੋ ਜਾਣ ਉਪਰੰਤ ਜੰਮੂ ਕਸ਼ਮੀਰ ਦੇ ਮੁੜ ਰਾਜ ਦਾ ਦਰਜਾ ਬਹਾਲ ਕਰ ਦਿੱਤਾ ਜਾਵੇਗਾ।