ਭਾਰਤਲੁਧਿਆਣਾ

ਨੀਤੀਸ਼ ਕੁਮਾਰ ਵਲੋਂ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ

ਬਿਹਾਰ ,17 ਜੁਲਾਈ 2025

ਬਿਹਾਰ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਮ ਜਨਤਾ ਨੂੰ 125 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਹ ਖਪਤਕਾਰਾਂ ਨੂੰ ਜੁਲਾਈ ਦੇ ਬਿੱਲ ਤੋਂ ਹੀ ਇਸਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਅਸੀਂ ਸ਼ੁਰੂ ਤੋਂ ਹੀ ਸਾਰਿਆਂ ਨੂੰ ਸਸਤੇ ਰੇਟਾਂ ‘ਤੇ ਬਿਜਲੀ ਪ੍ਰਦਾਨ ਕਰ ਰਹੇ ਹਾਂ। ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਸਾਰੇ ਘਰੇਲੂ ਖਪਤਕਾਰਾਂ ਨੂੰ 125 ਯੂਨਿਟ ਤੱਕ ਦੀ ਬਿਜਲੀ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ।

ਬਿਹਾਰ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਕੁੱਲ 1 ਕਰੋੜ 67 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਇਹ ਯੋਜਨਾ ਖਾਸ ਕਰਕੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਹੈ ।ਨਿਤੀਸ਼ ਕੁਮਾਰ ਨੇ ਕਿਹਾ, ‘ਅਸੀਂ ਇਹ ਵੀ ਫੈਸਲਾ ਕੀਤਾ ਹੈ ਕਿ ਅਗਲੇ ਤਿੰਨ ਸਾਲਾਂ ਵਿੱਚ, ਇਨ੍ਹਾਂ ਸਾਰੇ ਘਰੇਲੂ ਖਪਤਕਾਰਾਂ ਤੋਂ ਸਹਿਮਤੀ ਲੈਣ ਤੋਂ ਬਾਅਦ, ਉਨ੍ਹਾਂ ਦੇ ਘਰਾਂ ਦੀਆਂ ਛੱਤਾਂ ਤੇ ਜਾਂ ਨੇੜਲੇ ਜਨਤਕ ਸਥਾਨਾਂ ‘ਤੇ ਸੂਰਜੀ ਊਰਜਾ ਪਲਾਂਟ ਲਗਾ ਕੇ ਉਨ੍ਹਾਂ ਨੂੰ ਲਾਭ ਦਿੱਤਾ ਜਾਵੇਗਾ।’ ਇਸ ਨਾਲ ਖਪਤਕਾਰਾਂ ਉਤੇ ਬਿਜਲੀ ਬਿੱਲ ਦਾ ਬੋਝ ਖਤਮ ਹੋ ਜਾਵੇਗਾ l

MSB
the authorMSB