Skip to content
Social networks
City Dastak

ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਸਰਕਾਰੀ ਹਾਈ ਸਕੂਲ ਸੂਰੇਵਾਲਾ ਵਿਖੇ ਲਗਾਇਆ ਗਿਆ ਆਰ.ਓ. ਸਿਸਟਮ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ...

MSB MSB ✓
2 minutes read 0 comments

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ:

“ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜਾਰੀ ਰਾਸ਼ੀ ਨਾਲ ਸਰਕਾਰੀ ਹਾਈ ਸਕੂਲ ਸੂਰੇਵਾਲਾ ਵਿਖੇ ਬੱਚਿਆਂ ਦੇ ਲਈ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਆਰ.ਓ. ਸਿਸਟਮ ਲਗਾਉਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ।

ਇਸ ਮੌਕੇ ਪਿੰਡ ਦੀ ਪੰਚਾਇਤ, ਸਰਪੰਚ ਰਾਣੀ ਕੌਰ, ਸਕੂਲ ਮੁੱਖੀ ਅਤੁੱਲ ਕੁਮਾਰ, ਸਕੂਲ ਸਟਾਫ, ਬੱਚੇ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।