Skip to content
Social networks
City Dastak

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਹੌਂਸਲਾ ਅਫਜ਼ਾਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ: ਰਾਜੇਸ਼ ਸ਼ਰਮਾ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਰੈਡ ਕਰਾਸ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ...

MSB MSB ✓
2 minutes read 0 comments

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ:
ਰਾਜੇਸ਼ ਸ਼ਰਮਾ

ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਰੈਡ ਕਰਾਸ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਨੂੰ ਅੱਜ ਆਪਣੀ ਰਿਹਾਇਸ਼ ‘ਤੇ ਮਿਲ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜਤਿਨ ਨੂੰ ਇੱਕ ਲੈਪਟੋਪ ਭੇਂਟ ਕੀਤਾ ਗਿਆ।

ਉਨ੍ਹਾਂ ਜਤਿਨ ਦਾ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਦੀ ਪੰਜ ਸਾਲ ਦੀ ਪੜਾਈ ਤੇ ਹੋਸਟਲ ਦਾ ਸਾਰਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਜਤਿਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਪੜ੍ਹ ਲਿਖ ਕੇ ਕਿਸੇ ਵੱਡੇ ਮੁਕਾਮ ਤੇ ਪਹੁੰਚ ਗਏ ਤਾਂ ਤੁਸੀਂ ਵੀ ਇਸ ਤਰਾਂ ਇੱਕ ਜਰੂਰਤਮੰਦ ਬੱਚੇ ਦੀ ਪੜ੍ਹਾਈ ਲਈ ਮਦਦ ਕਰੋਗੇ।

ਸਕੱਤਰ ਰੈਡ ਕਰਾਸ ਸੋਸਾਇਟੀ-ਕਮ-ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਤਰਜ ‘ਤੇ ਇੱਕ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 10 ਜ਼ਰੂਰਤਮੰਦ ਅਤੇ ਹੋਣਹਾਰ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਦਿੱਤਾ ਜਾਵੇਗਾ।