ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ
ਅਨੁਸਾਰ ਅੱਜ ਮਿਤੀ 21.07.2025 ਨੂੰ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਪੋਕਸੋ ਐਕਟ ਅਤੇ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਉਪਰਾਲੇ ਹੇਠ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਵਿੱਚ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਿਮਾਂਸ਼ੂ ਅਰੋੜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਨੁਕਤਿਆਂ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਪੋਸਕੋ ਐਕਟ 2012 ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ।

ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੇ ਮਾਤਾ ਪਿਤਾ ਨੂੰ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਦੀਆਂ ਸਹੂਲਤਾਂ ਸਬੰਧੀ ਜਰੂਰ ਜਾਣਕਾਰੀ ਦੇਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਨੀਸ਼ ਚੋਪੜਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

MSB
the authorMSB