ਪੰਜਾਬਭਾਰਤਲੁਧਿਆਣਾ

ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਪ੍ਰਵਾਨਗੀ

ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ। ਜਿਸ ਵਿੱਚ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।

👉 ਲੈਂਡ ਪੂਲਿੰਗ ਪਾਲਸੀ ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ‘ਤੇ ਰਜਿਸਟਰੀਆਂ ਬੰਦ ਨਹੀਂ ਹੋਣਗੀਆਂ।

👉 Letter of Intent ਮਿਲਣ ਤੋਂ ਬਾਅਦ ਵੀ ਕਿਸਾਨ ਇਸ ‘ਤੇ ਲੋਨ ਲੈ ਸਕਦੇ ਹਨ।

👉 ਵਿਕਾਸ ਸ਼ੁਰੂ ਹੋਣ ਤੱਕ ਕਿਸਾਨ ਖੇਤੀ ਕਰ ਸਕਣਗੇ, ਜਿਸਦੀ ਕਮਾਈ ਵੀ ਕਿਸਾਨ ਦੀ ਹੀ ਹੋਵੇਗੀ।

👉 ਜਦ ਤੱਕ ਵਿਕਾਸ ਨਹੀਂ ਹੁੰਦਾ, ਕਿਸਾਨਾਂ ਨੂੰ ਸਲਾਨਾ ₹50,000 ਪ੍ਰਤੀ ਏਕੜ ਮਿਲੇਗਾ।

👉 ਵਿਕਾਸ ਸ਼ੁਰੂ ਹੋਣ ‘ਤੇ ਇਹ ਰਕਮ ₹1 ਲੱਖ ਪ੍ਰਤੀ ਏਕੜ ਹੋਵੇਗੀ।

👉 ਵਿਕਾਸ ਪੂਰਾ ਹੋਣ ਤੱਕ ₹1 ਲੱਖ ਪ੍ਰਤੀ ਏਕੜ ‘ਚ ਮਿਲੇਗਾ ਸਲਾਨਾ 10% ਦਾ ਵਾਧਾ।

👉 ਜ਼ਮੀਨ ਮਾਲਕਾਂ ਵੱਲੋਂ ਕਮਰਸ਼ੀਅਲ ਜਗ੍ਹਾ ਨਾ ਲੈਣ ਦੀ ਸੂਰਤ ‘ਚ ਬਦਲੇ ਵਿੱਚ ਤਿੰਨ ਗੁਣਾ ਵੱਧ ਰਿਹਾਇਸ਼ੀ ਥਾਂ ਮਿਲੇਗੀ।

MSB
the authorMSB