Skip to content
Social networks

ਹਰਿਦੁਆਰ ਦੇ ਮਨਸਾ ਦੇਵੀ ਮੰਦਰ ‘ਚ ਭਗਦੜ ਮਚਣ ਕਾਰਨ 7 ਸ਼ਰਧਾਲੂਆਂ ਦੀ ਮੌਤ

ਹਰਿਦੁਆਰ ਦੇ ਮਨਸਾ ਦੇਵੀ ਮੰਦਰ 'ਚ ਭਗਦੜ ਮਚਣ ਕਾਰਨ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅੱਜ, 27 ਜੁਲਾਈ 2025 ਦੀ ਸਵੇਰ ਨੂੰ ਵਾਪਰੀ, ਜਦੋਂ ਵੱਡੀ ਗਿਣਤੀ 'ਚ ਸ਼ਰਧਾਲੂ ਮੰਦਰ...

MSB MSB ✓
2 minutes read 0 comments

ਹਰਿਦੁਆਰ ਦੇ ਮਨਸਾ ਦੇਵੀ ਮੰਦਰ ‘ਚ ਭਗਦੜ ਮਚਣ ਕਾਰਨ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅੱਜ, 27 ਜੁਲਾਈ 2025 ਦੀ ਸਵੇਰ ਨੂੰ ਵਾਪਰੀ, ਜਦੋਂ ਵੱਡੀ ਗਿਣਤੀ ‘ਚ ਸ਼ਰਧਾਲੂ ਮੰਦਰ ‘ਚ ਦਰਸ਼ਨਾਂ ਲਈ ਪਹੁੰਚੇ ਸਨ।

ਮੁੱਢਲੀ ਜਾਣਕਾਰੀ ਅਨੁਸਾਰ, ਮੰਦਰ ‘ਚ ਭੀੜ ਜ਼ਿਆਦਾ ਹੋਣ ਕਾਰਨ ਭਗਦੜ ਮਚ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਭਗਦੜ ‘ਚ 6 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ 25 ਤੋਂ 30 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

ਹਰਿਦੁਆਰ ਦਾ ਮਨਸਾ ਦੇਵੀ ਮੰਦਰ ਇੱਕ ਪ੍ਰਸਿੱਧ ਤੀਰਥ ਸਥਾਨ ਹੈ ਅਤੇ ਸਾਉਣ ਦੇ ਪਵਿੱਤਰ ਮਹੀਨੇ ਦੌਰਾਨ ਇੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਰਹਿੰਦੀ ਹੈ।