ਅੰਤਰਰਾਸ਼ਟਰੀਭਾਰਤ

ਭਾਰਤ ਅਤੇ ਇੰਗਲੈਂਡ ਵਿਚਾਲੇ ਚੌਥਾ ਟੈਸਟ ਮੈਚ ਡਰਾਅ

ਮੈਨਚੈਸਟਰ ਵਿੱਚ ਖੇਡਿਆ ਗਿਆ ਭਾਰਤ ਅਤੇ ਇੰਗਲੈਂਡ ਵਿਚਾਲੇ ਚੌਥਾ ਟੈਸਟ ਮੈਚ ਡਰਾਅ ਹੋ ਗਿਆ ਹੈ।

​ਇੰਗਲੈਂਡ ਨੇ ਪਹਿਲੀ ਪਾਰੀ ਵਿੱਚ 669 ਦੌੜਾਂ ਬਣਾ ਕੇ ਭਾਰਤ ਉੱਤੇ 311 ਦੌੜਾਂ ਦੀ ਵੱਡੀ ਲੀਡ ਹਾਸਲ ਕੀਤੀ ਸੀ, ਜਦੋਂ ਕਿ ਭਾਰਤੀ ਟੀਮ ਆਪਣੀ ਪਹਿਲੀ ਪਾਰੀ ਵਿੱਚ ਸਿਰਫ 358 ਦੌੜਾਂ ਹੀ ਬਣਾ ਸਕੀ ਸੀ।

​ਭਾਰਤ ਦੀ ਦੂਜੀ ਪਾਰੀ ਵਿੱਚ ਰਵਿੰਦਰ ਜਡੇਜਾ ਅਤੇ ਵਾਸ਼ਿੰਗਟਨ ਸੁੰਦਰ ਨੇ ਅਜੇਤੂ ਸੈਂਕੜੇ ਅਤੇ ਸ਼ੁਭਮਨ ਗਿੱਲ ਨੇ ਸੈਂਕੜਾ ਲਗਾ ਕੇ ਟੀਮ ਨੂੰ ਸੰਕਟ ਵਿੱਚੋਂ ਕੱਢਿਆ ਅਤੇ ਮੈਚ ਨੂੰ ਡਰਾਅ ਕਰਵਾਇਆ।

ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਮੈਚ ਡਰਾਅ ਕਰਨ ਲਈ ਹੱਥ ਮਿਲਾਉਣ ਦੀ ਪੇਸ਼ਕਸ਼ ਕੀਤੀ ਸੀ, ਪਰ ਭਾਰਤੀ ਬੱਲੇਬਾਜ਼ਾਂ ਨੇ ਸੈਂਕੜੇ ਪੂਰੇ ਕਰਨ ਲਈ ਖੇਡ ਜਾਰੀ ਰੱਖਣ ਦਾ ਫੈਸਲਾ ਕੀਤਾ।

MSB
the authorMSB