ਪੰਜਾਬ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 207 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ

9,385 ਮੈਂਬਰਾਂ ਦੀ ਹੋ ਚੁੱਕੀ ਹੈ ਰਜਿਸਟ੍ਰੇਸ਼ਨ

ਸ੍ਰੀ ਮੁਕਤਸਰ ਸਾਹਿਬ, 06 ਅਗਸਤ:

ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 207 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 87 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦਿੱਤੀ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ 50 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ 9385 ਮੈਂਬਰਾਂ ਨੇ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸ਼ਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਯੋਗ ਕੋਆਰਡੀਨੇਟਰ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤੀ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।

MSB
the authorMSB