ਪੰਜਾਬਲੁਧਿਆਣਾ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਮੌਕੇ ਲੋਕ ਭਲਾਈ ਸਕੀਮਾਂ ਦੇ ਪ੍ਰਚਾਰ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 07 ਅਗਸਤ
ਰਜੇਸ਼ ਸ਼ਰਮਾ ਕਰਨ ਅਗਰਵਾਲ 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਲੋਕ ਭਲਾਈ ਸਕੀਮਾਂ ਦੇ ਪ੍ਰਚਾਰ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕੀਤਾ ਜਾਵੇ ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ ਵਿਭਾਗ ਦੀਆਂ ਭਲਾਈ ਸਕੀਮਾਂ ਸਬੰਧੀ ਇੱਕ ਫਲੈਕਸ ਤਿਆਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਵਿਭਾਗ ਦੀਆਂ ਸਾਰੀਆਂ ਸਕੀਮਾਂ ਸਬੰਧੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਫਲੈਕਸ ਲਗਾਉਣ ਦਾ ਮਕਸਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਦਾ ਲਾਭ ਲੈ ਸਕਣ।

ਉਨ੍ਹਾਂ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਗੁਰਦਿੱਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

MSB
the authorMSB