ਅੰਤਰਰਾਸ਼ਟਰੀਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੀ ਰਾਜਧਾਨੀ ਟੋਕੀਓ ਪਹੁੰਚੇ।

15ਵੇਂ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਪਹੁੰਚੇ।

29 ਅਗਸਤ 2025 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਪਾਨ ਦੀ ਰਾਜਧਾਨੀ ਟੋਕੀਓ ਪਹੁੰਚੇ। ਟੋਕੀਓ ਪਹੁੰਚਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਆਪਣੀ ਫੇਰੀ ਦੌਰਾਨ, ਪੀਐਮ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਜਪਾਨ ਵਿਚਾਲੇ ਸਹਿਯੋਗ ਨਵੀਂ ਕ੍ਰਾਂਤੀ ਲਿਆ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਜਪਾਨ ਦੀ ਉੱਨਤ ਤਕਨਾਲੋਜੀ ਨੂੰ ਭਾਰਤ ਦੇ ਪ੍ਰਤਿਭਾਸ਼ਾਲੀ ਕਾਮਿਆਂ ਨਾਲ ਜੋੜਿਆ ਜਾਵੇਗਾ, ਤਾਂ ਇਸ ਨਾਲ ਆਰਥਿਕ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵੱਡੇ ਬਦਲਾਅ ਆਉਣਗੇ।

ਇਸ ਸਿਖਰ ਸੰਮੇਲਨ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਸੁਰੱਖਿਆ, ਅਤੇ ਖੇਤਰੀ ਸਹਿਯੋਗ ਵਰਗੇ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਣ ਦੀ ਉਮੀਦ ਹੈ।

 

MSB
the authorMSB