ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਾਰੇ ਸਰਕਾਰੀ, ਅਰਧ-ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 3 ਸਤੰਬਰ, 2025 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ।
ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਵੀ 27 ਅਗਸਤ ਤੋਂ 30 ਅਗਸਤ ਤੱਕ ਸਕੂਲ ਬੰਦ ਰੱਖੇ ਗਏ ਸਨ।
ਸੂਬੇ ਦੇ ਕਈ ਜ਼ਿਲ੍ਹਿਆਂ, ਖਾਸ ਕਰਕੇ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ ਅਤੇ ਫਿਰੋਜ਼ਪੁਰ ਵਿੱਚ ਹੜ੍ਹਾਂ ਕਾਰਨ ਹਾਲਾਤ ਗੰਭੀਰ ਹਨ। ਇਹ ਫੈਸਲਾ ਇਸ ਗੰਭੀਰ ਸਥਿਤੀ ਅਤੇ ਲਗਾਤਾਰ ਹੋ ਰਹੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸਰਕਾਰ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੁਰੱਖਿਆ ਨੂੰ ਪਹਿਲ ਦੇਣ ਅਤੇ ਪ੍ਰਸ਼ਾਸਨ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।






