Skip to content
Social networks
City Dastak

ਵੱਡੀ ਖ਼ਬਰ – AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਦੇ ਪਟਿਆਲਾ ਜ਼ਿਲ੍ਹੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਆਖਿਰਕਾਰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 👉 ਗ੍ਰਿਫ਼ਤਾਰੀ ਤੋਂ ਪਹਿਲਾਂ ਪਠਾਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ...

MSB MSB ✓
2 minutes read 0 comments

ਆਮ ਆਦਮੀ ਪਾਰਟੀ ਦੇ ਪਟਿਆਲਾ ਜ਼ਿਲ੍ਹੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਆਖਿਰਕਾਰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

👉 ਗ੍ਰਿਫ਼ਤਾਰੀ ਤੋਂ ਪਹਿਲਾਂ ਪਠਾਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਉਸਦੇ ਖਿਲਾਫ਼ ਉਸਦੀ ਸਾਬਕਾ ਪਤਨੀ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਆਈਪੀਸੀ ਧਾਰਾ 376 (ਬਲਾਤਕਾਰ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਦਾ ਕਹਿਣਾ ਹੈ ਕਿ ਦਿੱਲੀ ਦੀ “ਆਪ” ਟੀਮ ਪੰਜਾਬ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਸਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

👉 ਯਾਦ ਰਹੇ ਕਿ 2022 ਵਿੱਚ ਉਸਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਉਸ ‘ਤੇ ਪਹਿਲੇ ਵਿਆਹ ਨੂੰ ਲੁਕਾਉਣ ਅਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਇਲਾਵਾ, ਇੱਕ ਅਸ਼ਲੀਲ ਵੀਡੀਓ ਲੀਕ ਹੋਣ ਕਾਰਨ ਵੀ ਉਹ ਚਰਚਾ ਵਿੱਚ ਰਹੇ ਸਨ।

👉 ਹਾਲ ਹੀ ਵਿੱਚ 25 ਅਗਸਤ ਨੂੰ, ਪਠਾਨਮਾਜਰਾ ਨੇ ਔਰਤ ਦੀ ਵੀਡੀਓ ਲੀਕ ਕਰਨ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਪੀੜਿਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ।

👉 ਪੁਲਿਸ ਕਾਰਵਾਈ ਦੀ ਖ਼ਬਰ ਸੁਣਦੇ ਹੀ ਉਹ ਪੰਜਾਬ ਤੋਂ ਭੱਜ ਗਿਆ ਅਤੇ ਹਰਿਆਣਾ ਦੇ ਕਰਨਾਲ ਵਿੱਚ ਲੁਕਿਆ ਹੋਇਆ ਸੀ, ਜਿੱਥੋਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।