ਪੰਜਾਬ ਸਰਕਾਰ ਨੇ ਸੂਬੇ ਨੂੰ ਹੜ੍ਹਾਂ ਦੀ ਸਥਿਤੀ ਕਾਰਨ ਆਫ਼ਤ ਪ੍ਰਭਾਵਿਤ ਸੂਬਾ (disaster hit state) ਐਲਾਨ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦੇ ਵਧੇ ਹੋਏ ਪੱਧਰ ਕਾਰਨ ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ।
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਫ਼ਤ ਪ੍ਰਬੰਧਨ ਐਕਟ, 2025 ਤਹਿਤ ਇਹ ਘੋਸ਼ਣਾ ਕੀਤੀ ਹੈ। ਇਸ ਐਕਟ ਦੇ ਤਹਿਤ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਸੰਕਟਕਾਲੀਨ ਸਥਿਤੀ ਵਿੱਚ ਜ਼ਰੂਰੀ ਕਦਮ ਚੁੱਕਣ ਦੇ ਅਧਿਕਾਰ ਦਿੱਤੇ ਗਏ ਹਨ।
ਹੜ੍ਹਾਂ ਨਾਲ ਹੋਇਆ ਨੁਕਸਾਨ:
ਸੂਬੇ ਵਿੱਚ 1,200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।
ਲਗਭਗ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3.5 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
ਲਗਭਗ 19,600 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਚਾਰ ਲੱਖ ਏਕੜ ਤੋਂ ਵੱਧ ਫਸਲ ਪਾਣੀ ਵਿੱਚ ਡੁੱਬ ਗਈ ਹੈ।
ਰਾਹਤ ਅਤੇ ਬਚਾਅ ਕਾਰਜਾਂ ਲਈ ਐਨਡੀਆਰਐਫ, ਫੌਜ, ਹਵਾਈ ਸੈਨਾ ਅਤੇ ਬੀਐਸਐਫ ਦੀਆਂ ਟੀਮਾਂ ਤਾਇਨਾਤ ਹਨ।
ਸਾਰੇ ਸਕੂਲ 3 ਸਤੰਬਰ, 2025 ਤੱਕ ਬੰਦ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੇਂਦਰ ਕੋਲ ਫਸੇ 60,000 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਸਕੇ।






