ਪੰਜਾਬਭਾਰਤ

CM ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ, ਮਨੀਸ਼ ਸਿਸੋਦੀਆ ਨੇ ਕੀਤੀ ਹਸਪਤਾਲ ‘ਚ ਮੁਲਾਕਾਤ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਰਵਾਰ ਸ਼ਾਮ ਨੂੰ ਅਚਾਨਕ ਸਿਹਤ ਖ਼ਰਾਬ ਹੋ ਗਈ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਲਸ ਰੇਟ ਘੱਟ ਜਾਣ ਕਾਰਨ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ (ICU) ਵਿੱਚ ਦਾਖਲ ਕਰਵਾਇਆ ਗਿਆ।

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਸੀਐਮ ਮਾਨ ਨਾਲ ਮੁਲਾਕਾਤ ਕੀਤੀ। ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ ਸਮੇਂ ਠੀਕ ਹਨ ਅਤੇ ਡਾਕਟਰੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਸਿਸੋਦੀਆ ਨੇ ਦੱਸਿਆ ਕਿ ਡਾਕਟਰਾਂ ਅਨੁਸਾਰ, ਮਾਨ ਸਾਹਿਬ ਦੀ ਹਾਲਤ ਹੁਣ ਸਥਿਰ ਹੈ ਪਰ ਉਨ੍ਹਾਂ ਨੂੰ ਅਗਲੇ 2 ਤੋਂ 3 ਦਿਨਾਂ ਲਈ ਹਸਪਤਾਲ ਵਿੱਚ ਰਹਿਣਾ ਪਵੇਗਾ। ਇਸ ਸਮੇਂ ਦੌਰਾਨ ਉਹ ਸਿਰਫ਼ ਜ਼ਰੂਰੀ ਗੱਲਬਾਤ ਹੀ ਕਰਨਗੇ ਅਤੇ ਬਾਕੀ ਸਮਾਂ ਆਰਾਮ ਕਰਨਗੇ।

ਇਸ ਦੇ ਨਾਲ ਹੀ, ਹਸਪਤਾਲ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਪਲਸ ਰੇਟ ਵਿੱਚ ਹੁਣ ਸੁਧਾਰ ਆ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ‘ਚ ਨਿਰੰਤਰ ਸੁਧਾਰ ਦਰਜ ਕੀਤਾ ਜਾ ਰਿਹਾ ਹੈ।

ਪੰਜਾਬ ਅਤੇ ਦਿੱਲੀ ਸਮੇਤ ਹੋਰ ਰਾਜਾਂ ਤੋਂ ਆਪ ਨੇਤਾਵਾਂ ਅਤੇ ਸਮਰਥਕਾਂ ਵੱਲੋਂ ਮਾਨ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ

MSB
the authorMSB