ਲੁਧਿਆਣਾ 8 ਸਤੰਬਰ : ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਵੱਡਮੁੱਲੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਸਾਮ ਦੇ ਸਮਾਗਮਾਂ ਵਿਚ ਵਿਸ਼ੇਸ਼ ਤੌਰ ਤੇ ਭਾਈ ਕਿਰਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ।
ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਮਾਗਮ ਦੌਰਾਨ ਹਾਜਰੀਆਂ ਭਰ ਗੁਰਬਾਣੀ ਨਾਮ ਰਸ ਦਾ ਆਨੰਦ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ।
ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਜਤਿੰਦਰ ਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਸੋਹਣ ਸਿੰਘ ਗੋਗਾ, ਇਕਬਾਲ ਸਿੰਘ ਡੀਕੋ (ਸੋਨੂੰ) ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਤਨਵੀਰ ਕੌਰ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।






