ਪੰਜਾਬਭਾਰਤ

ਕੌਮੀ ਸੇਵਾ ਯੋਜਨਾ ਦਿਹਾੜਾ ਮਨਾਇਆ

ਲੁਧਿਆਣਾ – ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਅੱਜ ਕੌਮੀ ਸੇਵਾ ਇਕਾਈ ਦੇ ਵਲੰਟੀਅਰਜ਼ ਵੱਲੋਂ ਕੌਮੀ ਸੇਵਾ ਯੋਜਨਾ ਦਿਹਾੜਾ ਮਨਾਇਆ ਗਿਆ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਕੌਮੀ ਸੇਵਾ ਯੋਜਨਾ ਸਾਲ 1969 ਵਿੱਚ ਮਹਾਤਮਾ ਗਾਂਧੀ ਦੇ ਸੋ ਸਾਲਾ ਜਨਮ ਸ਼ਤਾਬਦੀ ਮੌਕੇ ਭਾਰਤ ਵਿੱਚ ਸ਼ੁਰੂ ਕੀਤੀ ਗਈ ਸੀ ।ਇਸ ਵਿੱਚ ਨੌਜਵਾਨਾਂ ਨੂੰ ਦੇਸ਼ ਦੇ ਪ੍ਰਤੀ ਸਮਰਪਿਤ ਹੋਣ ਅਤੇ ਦੇਸ਼ ਸੇਵਾ ਵਿੱਚ ਯੋਗਦਾਨ ਦੇਣ ਲਈ ਉਤਸਾਹਿਤ ਕਰਨ ਦਾ ਉਦੇਸ਼ ਰੱਖਿਆ ਗਿਆ। ਇਸ ਦਾ ਨਾਰਾ “ਮੈਂ ਨਹੀਂ ਤੁਸੀਂ “ਇਸ ਦੀ ਉਦੇਸ਼ ਨੂੰ ਭਲੀਭਾਂਤੀ ਪ੍ਰਗਟ ਕਰਦਾ ਹੈ।
ਅੱਜ ਇਹ ਦਿਹਾੜਾ ਸਕੂਲ ਵਿਖੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਮਾਰਗਦਰਸ਼ਨ ਹੇਠ ਮਨਾਇਆ ਗਿਆ ।

ਇਸ ਮੌਕੇ ਸ੍ਰੀ ਮਨੋਜ ਕੁਮਾਰ ਜੀ ਨੇ ਵਲੰਟੀਅਰਜ਼ ਨੂੰ ਦੇਸ਼ ਸੇਵਾ ਵਿੱਚ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਕੀਤੇ ਜਾ ਰਹੇ ਪ੍ਰਮੁੱਖ ਕੰਮਾਂ ਬਾਰੇ ਦੱਸਿਆ ਅਤੇ ਕਿਸ ਤਰ੍ਹਾਂ ਨੌਜਵਾਨਾਂ ਦੇ ਬਹੁਮੁਖੀ ਵਿਕਾਸ ਵਿੱਚ ਇਹ ਕੰਮ ਆਉਂਦੀ ਹੈ, ਬਾਬਤ ਜਾਣਕਾਰੀ ਸਾਂਝੀ ਕੀਤੀ।

ਵੱਖ-ਵੱਖ ਵਲੰਟੀਅਰਜ਼ ਵੱਲੋਂ ਵੀ ਇਸ ਸਬੰਧ ਵਿੱਚ ਭਾਸ਼ਣ ਦਿੱਤੇ ਗਏ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਵਲੰਟੀਅਰਜ਼ ਨੂੰ ਕੌਮੀ ਸੇਵਾ ਯੋਜਨਾ ਦੇ ਕੰਮਾਂ ਅਤੇ ਉਦੇਸ਼ਾਂ ਦੇ ਸਬੰਧ ਵਿੱਚ ਇੱਕ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ ਤਾਂ ਕਿ ਉਹ ਇਸ ਯੋਜਨਾ ਅਧੀਨ ਆਉਂਦੇ ਦੇਸ਼ ਸੇਵਾ ਦੇ ਪ੍ਰਮੁੱਖ ਕੰਮਾਂ ਬਾਰੇ ਸਹੀ ਤਰੀਕੇ ਨਾਲ ਜਾਣਕਾਰੀ ਹਾਸਿਲ ਕਰ ਸਕਣ।

ਇਸ ਪ੍ਰੋਗਰਾਮ ਨੂੰ ਸਫਲ ਕਰਨ ਵਿੱਚ ਸ੍ਰੀ ਮਨੋਜ ਕੁਮਾਰ, ਮਨਦੀਪ ਸਿੰਘ, ਗੁਰਪ੍ਰੀਤ ਕੌਰ ,ਹਰਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਆਪਣੀ ਵਿਸ਼ੇਸ਼ ਭੂਮਿਕਾ ਨਿਭਾਈ।

MSB
the authorMSB