ਪੰਜਾਬਭਾਰਤ

ਮੌਸਮ ਵਿਭਾਗ ਦੀ ਚੇਤਾਵਨੀ: ਪੰਜਾਬ ਵਿੱਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 8 ਜੁਲਾਈ: ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਲਈ ਅਗਲੇ 24 ਤੋਂ 48 ਘੰਟਿਆਂ ਦੌਰਾਨ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਮਾਨਸੂਨ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ 8 ਤੋਂ 12 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਪਾਣੀ ਭਰਨ, ਟ੍ਰੈਫਿਕ ਪ੍ਰਭਾਵਿਤ ਹੋਣ ਅਤੇ ਨੀਵੇਂ ਇਲਾਕਿਆਂ ਵਿੱਚ ਜਲਭਰਾਅ ਦੀ ਸਥਿਤੀ ਬਣ ਸਕਦੀ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਯਾਤਰਾ ਤੋਂ ਬਚਣ, ਬਿਜਲੀ ਦੀ ਕੜਕ ਅਤੇ ਤੇਜ਼ ਹਵਾਵਾਂ ਸਮੇਂ ਖੁੱਲ੍ਹੇ ਸਥਾਨਾਂ ਤੋਂ ਦੂਰ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

ਖੇਤੀਬਾੜੀ ਵਿਭਾਗ ਨੇ ਵੀ ਕਿਸਾਨਾਂ ਨੂੰ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤੀਬਾੜੀ ਦੇ ਕੰਮ ਕਰਨ ਅਤੇ ਫਸਲਾਂ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਉਣ ਦੀ ਅਪੀਲ ਕੀਤੀ ਹੈ।

MSB
the authorMSB