ਵਾਸ਼ਿੰਗਟਨ/ਤੇਹਰਾਨ, 9 ਜੁਲਾਈ: ਮੱਧ-ਪੂਰਬ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਫਿਰ ਗੰਭੀਰ ਹੋ ਗਿਆ ਹੈ। ਅਮਰੀਕੀ ਫੌਜ ਨੇ ਦੂਜੇ ਦਿਨ ਵੀ ਈਰਾਨ ਦੇ ਕਈ ਫੌਜੀ ਟੀਚਿਆਂ ‘ਤੇ ਹਵਾਈ ਹਮਲੇ ਕੀਤੇ ਹਨ। ਅਮਰੀਕਾ ਦਾ ਕਹਿਣਾ ਹੈ ਕਿ ਇਹ ਕਾਰਵਾਈ ਹੋਰਮੁਜ਼ ਜਲਡਮਰੂ (Strait of Hormuz) ਵਿੱਚ ਵਪਾਰਕ ਜਹਾਜ਼ਾਂ ‘ਤੇ ਹੋਏ ਹਮਲਿਆਂ ਦੇ ਜਵਾਬ ਅਤੇ ਸਮੁੰਦਰੀ ਰਸਤੇ ਦੀ ਸੁਰੱਖਿਆ ਲਈ ਕੀਤੀ ਗਈ ਹੈ।






