
ਪੇਪਰ ਲੀਕ ’ਤੇ ਸੰਸਦ ’ਚ ਹੰਗਾਮਾ, ਦੋਵੇਂ ਸਦਨਾਂ ਦੀ ਕਾਰਵਾਈ ਪ੍ਰਭਾਵਿਤ
NEET ਅਤੇ ਪੇਪਰ ਲੀਕ ਦੇ ਮੁੱਦੇ ’ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਪ੍ਰਭਾਵਿਤ ਹੋਈ। ਵਿਰੋਧੀ ਧਿਰ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ ਅਤੇ ਇਸ ਮੁੱਦੇ ’ਤੇ ਸਰਕਾਰ ਨੂੰ ਘੇਰ ਰਹੀ ਹੈ।






