ਪੰਜਾਬਭਾਰਤ

“ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ”

ਪਟਿਆਲਾ, 29 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਆਯੋਜਿਤ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ” ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਸ਼ਿਵ ਜੀ ਦੀ ਭਗਤੀ ਵਿੱਚ ਲੀਨ ਸੰਗਤ ਨਾਲ ਹਾਜ਼ਰੀ ਲਗਾਈ ਅਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਟਿਆਲਾ ਦੀ ਪਾਵਨ ਧਰਤੀ ‘ਤੇ ਇਸ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਜੀ ਦੀ ਭਗਤੀ ਵਿੱਚ ਲੀਨ ਸੰਗਤ ਦਾ ਪਿਆਰ ਅਤੇ ਉਤਸ਼ਾਹ ਮਨ ਨੂੰ ਅਧਿਆਤਮਿਕ ਸ਼ਾਂਤੀ ਨਾਲ ਭਰ ਦਿੰਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਹਮੇਸ਼ਾ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਂਝੀਵਾਲਤਾ ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਭਾਵਨਾ ਨਾਲ ਸਾਰੇ ਲੋਕਾਂ ਨੂੰ ਮਿਲਜੁਲ ਕੇ ਅੱਗੇ ਵਧਣਾ ਚਾਹੀਦਾ ਹੈ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਭਗਵਾਨ ਸ਼ਿਵ ਜੀ ਦੇ ਆਸ਼ੀਰਵਾਦ ਨਾਲ ਮਿਲ ਕੇ ਪੰਜਾਬ ਨੂੰ ਹੋਰ ਖੁਸ਼ਹਾਲ, ਤਰੱਕੀਸ਼ੀਲ ਅਤੇ ਰੰਗਲਾ ਬਣਾਉਣ ਦਾ ਸੰਕਲਪ ਲਈਏ।

ਆਪਣੇ ਸੰਦੇਸ਼ ਦੇ ਅੰਤ ਵਿੱਚ ਮੁੱਖ ਮੰਤਰੀ ਨੇ “ਹਰ ਹਰ ਮਹਾਦੇਵ” ਦਾ ਜੈਕਾਰਾ ਲਗਾਉਂਦਿਆਂ ਸਮੂਹ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

MSB
the authorMSB