ਖੇਡਾਂਭਾਰਤ

ਕਾਮਨਵੈਲਥ ਟੇਬਲ ਟੈਨਿਸ ਚੈਂਪੀਅਨਸ਼ਿਪ 2026: ਭਾਰਤ ਨੇ ਪੁਰਸ਼ ਅਤੇ ਮਹਿਲਾ ਦੋਵੇਂ ਟੀਮ ਖ਼ਿਤਾਬ ਜਿੱਤੇ

ਕਾਮਨਵੈਲਥ ਖੇਡਾਂ 2026: ਭਾਰਤ ਦੀ ਝੋਲੀ 'ਚ 17 ਤਗਮੇ

ਭਾਰਤ ਲਈ ਇਹ ਬੇਹੱਦ ਮਾਣ ਵਾਲਾ ਪਲ ਹੈ। 22ਵੀਂ ਕਾਮਨਵੈਲਥ ਟੇਬਲ ਟੈਨਿਸ ਚੈਂਪੀਅਨਸ਼ਿਪ 2026 ਵਿੱਚ ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਦੋਵੇਂ ਟੇਬਲ ਟੈਨਿਸ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਨਵੀਂ ਦਿੱਲੀ ਦੇ ਥਿਆਗਰਾਜ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲਿਆਂ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾਕੇ ਦੋਵੇਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ।

ਪੁਰਸ਼ ਟੀਮ ਨੇ ਰੋਮਾਂਚਕ ਫਾਈਨਲ ਵਿੱਚ ਮਲੇਸ਼ੀਆ ਨੂੰ 3-2 ਨਾਲ ਹਰਾਇਆ। ਇਸ ਜਿੱਤ ਵਿੱਚ ਮਨੁਸ਼ ਸ਼ਾਹ ਨੇ ਨਿਰਣਾਇਕ ਮੁਕਾਬਲਾ ਜਿੱਤ ਕੇ ਭਾਰਤ ਨੂੰ ਖ਼ਿਤਾਬ ਦਿਵਾਇਆ, ਜਦਕਿ ਮਨਵ ਠੱਕਰ ਅਤੇ ਟੀਮ ਦੇ ਹੋਰ ਖਿਡਾਰੀਆਂ ਨੇ ਵੀ ਸ਼ਾਨਦਾਰ ਯੋਗਦਾਨ ਪਾਇਆ।

ਉੱਥੇ ਹੀ ਮਹਿਲਾ ਟੀਮ ਨੇ ਪੂਰੀ ਤਰ੍ਹਾਂ ਦਬਦਬਾ ਬਣਾਈ ਰੱਖਦਿਆਂ ਮਲੇਸ਼ੀਆ ਨੂੰ 3-0 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ। ਸ੍ਰੀਜਾ ਅਕੂਲਾ, ਸਵਾਸਤਿਕਾ ਘੋਸ਼ ਅਤੇ ਯਸ਼ਸਵਿਨੀ ਘੋਰਪਡੇ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਭਾਰਤ ਨੂੰ ਇਤਿਹਾਸਕ ਡਬਲ ਖ਼ਿਤਾਬ ਦਿਵਾਇਆ।

ਇਸ ਸ਼ਾਨਦਾਰ ਸਫਲਤਾ ‘ਤੇ ਦੇਸ਼ ਭਰ ਵਿੱਚ ਖੁਸ਼ੀ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਣਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਇਨ੍ਹਾਂ ਚੈਂਪੀਅਨਾਂ ਨੇ ਨੌਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਹੌਸਲਾ ਦਿੱਤਾ ਹੈ।

ਭਾਰਤ ਦੀ ਇਹ ਇਤਿਹਾਸਕ ਜਿੱਤ ਇੱਕ ਵਾਰ ਫਿਰ ਸਾਬਤ ਕਰਦੀ ਹੈ ਕਿ ਦੇਸ਼ ਟੇਬਲ ਟੈਨਿਸ ਵਿੱਚ ਵਿਸ਼ਵ ਪੱਧਰ ‘ਤੇ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ। ਖਿਡਾਰੀਆਂ ਦੀ ਇਹ ਉਪਲਬਧੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।

MSB
the authorMSB