ਪੰਜਾਬਭਾਰਤ

ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਭਗਤ ਸਿੰਘ ਜਯੰਤੀ ਮਨਾਈ ਗਈ

ਲੁਧਿਆਣਾ(MSB) ਕਮਾਂਡਿੰਗ ਅਫਸਰ, ਨੰਬਰ 4 ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ., ਲੁਧਿਆਣਾ ਅਤੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀਆਂ ਹਦਾਇਤਾਂ ਤਹਿਤ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 119ਵੀਂ ਜਯੰਤੀ ਮਨਾਈ ਗਈ।

ਇਸ ਮੌਕੇ ਪਰਮਬੀਰ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ।

ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਦੇ ਜੀਵਨ, ਕੁਰਬਾਨੀ ਅਤੇ ਵਿਚਾਰਧਾਰਾ ‘ਤੇ ਚਾਨਣਾ ਪਾਇਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਭਾਸ਼ਣ ਵੀ ਪੇਸ਼ ਕੀਤੇ ਗਏ।

ਬਾਅਦ ਵਿੱਚ, ਸਾਰੇ ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਤਨ-ਮਨ ਨਾਲ ਦੇਸ਼ ਦੀ ਸੇਵਾ ਕਰਨ ਅਤੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਮਜ਼ਬੂਤ ਕਰਨ ਲਈ ਸੱਚੇ ਦਿਲੋਂ ਸਹੁੰ ਚੁੱਕੀ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਵੱਲੋਂ ਦਿਖਾਏ ਗਏ ਹਿੰਮਤ, ਕੁਰਬਾਨੀ ਅਤੇ ਰਾਸ਼ਟਰਵਾਦ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਹਮੇਸ਼ਾ ਦੇਸ਼ ਦੀ ਸੇਵਾ ਲਈ ਤਿਆਰ ਰਹਿਣਾ ਚਾਹੀਦਾ ਹੈ।

ਇਸ ਮੌਕੇ ਸ੍ਰੀ ਮਨੋਜ ਕੁਮਾਰ, ਮਨਦੀਪ ਸਿੰਘ, ਰਵਿੰਦਰ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਦਮਨਪ੍ਰੀਤ ਕੌਰ ਆਦਿ ਹਾਜ਼ਰ ਸਨ। ਸਮਾਗਮ ਦੀ ਸਮਾਪਤੀ “ਇਨਕਲਾਬ ਜ਼ਿੰਦਾਬਾਦ” ਦੇ ਨਾਅਰਿਆਂ ਨਾਲ ਹੋਈ।

MSB
the authorMSB